ਅੰਮ੍ਰਿਤਸਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਕਾਰਜ ਕਮੇਟੀ ਦੇ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਚ ਰੀਅਲ ਅਸਟੇਟ ਕਾਰੋਬਾਰ ਨੂੰ ਤਬਾਹ ਕਰਨ ਲਈ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਜ਼ਿੰਮੇਵਾਰ ਹਨ ਜਦੋਂ ਕਿ ਦੂਜੇ ਪਾਸੇ ਪ੍ਰਾਪਰਟੀ ਟੈਕਸ ਅਕਾਲੀਆਂ ਨੇ ਲਗਾਇਆ ਪਰ ਭਾਜਪਾ ਨੇ ਉਸ ਤੇ ਚੁੱਪੀ ਸਾਧੀ ਰੱਖੀ