ਸੰਗਰੂਰ,13 ਜੁਲਾਈ (ਸਪਨਾ ਰਾਣੀ) ਜੰਮੂ ਕਸ਼ਮੀਰ ਵਿਚ ਚੱਲ ਰਹੀ ਅਮਰਨਾਥ ਯਾਤਰਾ ਉੱਤੇ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮ ਕਾਜ ਠੱਪ ਰੱਖਿਆ | ਬਾਰ ਦੇ ਪ੍ਰਧਾਨ ਐਡਵੋਕੇਟ ਗੁਰਬਿੰਦਰ ਸਿੰਘ ਚੀਮਾ ਨੇ ਕਿਹਾ ਕਿ ਇੱਕ ਸਭਿਅਕ ਦੇਸ਼ ਵਿਚ ਹਿੰਸਾ ਲਈ ਕੋਈ ਥਾਂ ਨਹੀਂ | ਇਸ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨ੍ਹੀਂ ਹੀ ਥੋੜ੍ਹੀ ਹੈ