ਤਲਵੰਡੀ ਸਾਬੋ, 3 ਜਨਵਰੀ (ਗੁਰਜੰਟ ਸਿੰਘ ਨਥੇਹਾ) – ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਨਵੇਂ ਸਾਲ ਦਾ ਸਵਾਗਤ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਅਯੋਜਨ ਕੀਤਾ। ਯੂਨੀਵਰਸਿਟੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪੂਰੀ ਤਰ੍ਹਾਂ ਆਪਣੀਆਂ ਸੰਸਥਾਵਾਂ ਅਤੇ ਸਮਾਜ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।